ਸਾਹਿਬਾ ਵਿਖੇ ਕੈਪ ਲਗਾਇਆ ਗਿਆ।

 

ਬਲਾਚੌਰ:- 14 ਮਈ 2022 (ਜਤਿੰਦਰ ਪਾਲ ਸਿੰਘ ਕਲੇਰ ) ਮਿੰਨੀ ਪੀ ਐਚ ਸੀ ਸਾਹਿਬਾ ਵਿਖੇ ਡੇਂਗੂ ਦੇ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ। ਸਿਵਲ ਸਰਜਨ ਡਾਕਟਰ ਦਵਿੰਦਰ ਕੁਮਾਰ ਢਾਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਿੰਦਰ ਜੀਤ ਸਿੰਘ ਪੀ ਐੱਚ ਸੀ ਸੜੌਆ ਅਤੇ ਡਾਕਟਰ ਇੰਦਰਜੀਤ ਕਸਾਣਾ ਦੀ ਯੋਗ ਅਗਵਾਈ ਹੇਠ ਪਿੰਡ ਸਾਹਿਬਾਂ ਵਿਖੇ ਡੇਗੂ ਬੁਖਾਰ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ੲ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ ਅਤੇ ਹਰੇਕ ਸਾਲ 16 ਮਈ ਨੂੰ ਡੇਂਗੂ ਦਿਵਸ ਮਨਾਇਆ ਜਾਂਦਾ ਹੈ ਡੇਂਗੂ ਦੇ ਲੱਛਣਾਂ ਸਬੰਧੀ ਦੱਸਿਆ ਕਿ ਇਸ ਵਿਚ ਤੇਜ਼ ਬੁਖਾਰ,ਸਿਰ ਦਰਦ, ਮਾਸ ਪੇਸ਼ੀਆਂ ਵਿਚ ਦਰਦ, ਚਮੜੀ ਤੇ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਣਾ ਅਤੇ ਮਸੂੜਿਆਂ ਅਤੇ ਨੱਕ ਵਿੱਚੋਂ ਖ਼ੂਨ ਦਾ ਵਗਣਾ ਆਦਿ ਹੋ ਸਕਦੇ ਹਨ ਇਸ ਤੋਂ ਬਚਾਅ ਲਈ ਸਾਨੂੰ ਆਪਣੇ ਘਰਾਂ ਵਿੱਚ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ ਕੂਲਰਾਂ ਅਤੇ ਗਮਲਿਆਂ ਦੀਆ ਟੇ੍ਆ ਵਿਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜਰੂਰ ਸਾਫ਼ ਕਰੋ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਕੱਟ ਨਾ ਸਕੇ, ਸੌਣ ਵੇਲੇ ਮੱਛਰਦਾਨੀ ਦੀ ਵਰਤੋਂ ਕਰੋ, ਛੱਤਾਂ ਤੇ ਰੱਖੀਆ ਪਾਣੀ ਦੀਆ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਕਰੋ, ਟੁੱਟੇ ਭੱਜੇ ਬਰਤਨਾਂ, ਡਰੰਮਾ ਤੇ ਟਾਇਰਾਂ ਨੂੰ ਖੁੱਲ੍ਹੇ ਵਿਚ ਨਾ ਰੱਖੋ, ਪਾਣੀ ਜਾਂ ਤਰਲ ਚੀਜ਼ਾਂ ਜ਼ਿਆਦਾ ਪੀਣੇ ਚਾਹੀਦੇ ਹਨ ਅਤੇ ਹਰੇਕ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਵੇ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ ਇਸ ਲਈ ਸਾਨੂੰ ਆਪਣੇ ਕੂਲਰਾਂ, ਗਮਲਿਆਂ, ਫਰਿੱਜਾਂ ਦੀਆ ਟੇ੍ਆ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਦੇ ਹਰੇਕ ਸ਼ੁੱਕਰਵਾਰ ਨੂੰ ਸਾਫ਼ ਕਰਕੇ ਸੁੱਕਾ ਰੱਖਿਆ ਜਾਵੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ ਇਸ ਮੌਕੇ ਤੇ ਉਂਕਾਰ ਸਿੰਘ ਮਲਟੀਪਰਪਜ ਹੈਲਥ ਵਰਕਰ ਮੇਲ, ਹਰਜਿੰਦਰ ਸਿੰਘ, ਸੁਨੀਤਾ ਰਾਣੀ, ਰੀਨਾ ਰਾਣੀ ਮਲਟੀਪਰਪਜ ਹੈਲਥ ਵਰਕਰ ਫੀਮੇਲ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ।

Leave a Comment